31st Aug 2010, Hukamnama, Golden Temple, Amritsar
The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || 1 ||
Tuesday, 16th Bhadoon (Samvat 542 Nanakshahi) (Ang: 727)
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
तिलंग बाणी भगता की कबीर जी
Ŧilang baṇī bẖagṯā kī Kabīr jī
Tilang, The Word Of Devotee Kabeer Jee:
ੴ ਸਤਿਗੁਰ ਪ੍ਰਸਾਦਿ ॥
ੴ सतिगुर प्रसादि ॥
Ik▫oaʼnkār saṯgur parsāḏ.
One Universal Creator God. By The Grace Of The True Guru:
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥
बेद कतेब इफतरा भाई दिल का फिकरु न जाइ ॥
Beḏ kaṯeb ifṯarā bẖā▫ī ḏil kā fikar na jā▫e.
The Vedas and the Scriptures are only make-believe, O Siblings of Destiny; they do not relieve the anxiety of the heart.
ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥
टुकु दमु करारी जउ करहु हाजिर हजूरि खुदाइ ॥१॥
Tuk ḏam karārī ja▫o karahu hājir hajūr kẖuḏā▫e. ||1||
If you will only center yourself on the Lord, even for just a breath, then you shall see the Lord face-to-face, present before you. ||1||
ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥
बंदे खोजु दिल हर रोज ना फिरु परेसानी माहि ॥
Banḏe kẖoj ḏil har roj nā fir paresānī māhi.
O human being, search your own heart every day, and do not wander around in confusion.
ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥
इह जु दुनीआ सिहरु मेला दसतगीरी नाहि ॥१॥ रहाउ ॥
Ih jo ḏunī▫ā sihar melā ḏasaṯgīrī nāhi. ||1|| rahā▫o.
This world is just a magic-show; no one will be holding your hand. ||1||Pause||
ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥
दरोगु पड़ि पड़ि खुसी होइ बेखबर बादु बकाहि ॥
Ḏarog paṛ paṛ kẖusī ho▫e bekẖabar bāḏ bakāhi.
Reading and studying falsehood, people are happy; in their ignorance, they speak nonsense.
ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥
हकु सचु खालकु खलक मिआने सिआम मूरति नाहि ॥२॥
Hak sacẖ kẖālak kẖalak mi▫āne si▫ām mūraṯ nāhi. ||2||
The True Creator Lord is diffused into His creation; He is not just the dark-skinned Krishna of legends. ||2||
ਅਸਮਾਨ ਿਮ੍ਯ੍ਯਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥
असमान िम्याने लहंग दरीआ गुसल करदन बूद ॥
Asmān mi▫yāne lahang ḏarī▫ā gusal karḏan būḏ.
Through the Tenth Gate, the stream of nectar flows; take your bath in this.
ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥
करि फकरु दाइम लाइ चसमे जह तहा मउजूदु ॥३॥
Kar fakar ḏā▫im lā▫e cẖasme jah ṯahā ma▫ujūḏ. ||3||
Serve the Lord forever; use your eyes, and see Him ever-present everywhere. ||3||
ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥
अलाह पाकं पाक है सक करउ जे दूसर होइ ॥
Alāh pākaʼn pāk hai sak kara▫o je ḏūsar ho▫e.
The Lord is the purest of the pure; only through doubt could there be another.
ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
कबीर करमु करीम का उहु करै जानै सोइ ॥४॥१॥
Kabīr karam karīm kā uho karai jānai so▫e. ||4||1||
O Kabeer, mercy flows from the Merciful Lord; He alone knows who acts. ||4||1||
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ਤਿਲੰਕ ਸ਼ਬਦ ਭਗਤਾਂ ਦੇ। ਮਹਾਰਾਜ ਕਬੀਰ ਜੀ।
xxx
ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥
ਵੇਦ ਅਤੇ ਚਾਰੇ ਸ਼ਾਮ ਦੇਸ ਦੇ ਮਜ਼ਹਬੀ ਗ੍ਰੰਥ ਬੇਲੋੜੇ ਹਨ, ਹੇ ਭਰਾ! ਜੇਕਰ ਚਿੱਤ ਦੀ ਚਿੰਤ ਦੂਰ ਨਹੀਂ ਹੰਦੀ। ਜੇਕਰ ਤੂੰ ਆਪਣਾ ਮਨ ਇਕ ਨਿਮਖ ਭਰ ਲਈ ਭੀ ਵਾਹਿਗੁਰੂ ਵਿੱਚ ਟਿਕਾ ਲਵੇ, ਤਦ ਸੁਆਮੀ ਤੇਰੇ ਅੱਗੇ ਐਨ ਨਾਜ਼ਰ ਦਿਸੇਗਾ।
ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ)। ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧।
ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧।
ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥
ਹੇ ਇਨਸਾਨ! ਆਪਣੇ ਮਨ ਦੀ ਨਿਤਾਪ੍ਰਤੀ ਢੂੰਡ ਭਾਲ ਕਰ ਅਤੇ ਖਬਰਾਹਟ ਅੰਦਰ ਨਾਂ ਭਟਕ। ਇਹ ਜਗਤ ਇਕ ਜਾਦੂ ਦਾ ਤਮਾਸ਼ਾ ਹੈ। ਇਸ ਵਿੱਚ ਕੋਈ ਵੀ ਤੇਰਾ ਹੱਥ ਪਕੜਨ ਵਾਲਾ ਨਹੀਂ। ਠਹਿਰਾਉ।
ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, ਉਹ ਜਿਸ ਦੀ ਅਸਲੀਅਤ ਕੁਝ ਹੋਰ ਹੋਵੇ ਪਰ ਵੇਖਣ ਨੂੰ ਕੁਝ ਅਜੀਬ ਮਨ-ਮੋਹਣਾ ਦਿੱਸਦਾ ਹੋਵੇ। ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ।ਰਹਾਉ।
ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।
ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥
ਕੂੜ ਨੂੰ ਵਾਚ ਵਾਚ ਕੇ, ਪ੍ਰਾਣੀ ਪ੍ਰਸੰਨ ਹੁੰਦੇ ਹਨ ਅਤੇ ਬੇਸਮਝ ਹੋਣ ਕਾਰਨ ਊਲ ਜਲੂਲ ਬਕਦੇ ਹਨ। ਮੇਰਾ ਨਿਆਇਕਾਰੀ ਸੱਚਾ ਸਿਰਜਣਹਾਰ ਆਪਣੀ ਰਚਨਾ ਅੰਦਰ ਹੈ। ਉਹ ਕਾਲੇ ਸਰੂਪ ਵਾਲਾ ਕ੍ਰਿਸ਼ਨ ਨਹੀਂ ਹੈ।
ਦਰੋਗੁ = ਝੂਠ। ਦਰੋਗੁ ਪੜਿ ਪੜਿ = ਇਹ ਪੜ੍ਹ ਕੇ ਕਿ ਵੇਦ ਝੂਠੇ ਹਨ ਜਾਂ ਇਹ ਪੜ੍ਹ ਕੇ ਕਿ ਕਤੇਬ ਝੂਠੇ ਹਨ। ਹੋਇ = ਹੋ ਕੇ। ਬੇਖਬਰ = ਅਣਜਾਣ ਮਨੁੱਖ। ਬਾਦੁ = ਝਗੜਾ, ਬਹਿਸ। ਬਕਾਹਿ = ਬੋਲਦੇ ਹਨ। ਬਾਦੁ ਬਕਾਹਿ = ਬਹਿਸ ਕਰਦੇ ਹਨ। ਹਕੁ ਸਚੁ = ਸਦਾ ਕਾਇਮ ਰਹਿਣ ਵਾਲਾ ਰੱਬ। ਮਿਆਨੇ = ਵਿਚ। ਸਿਆਮ ਮੂਰਤਿ = ਕ੍ਰਿਸ਼ਨ ਜੀ ਦੀ ਮੂਰਤੀ। ਨਾਹਿ = (ਰੱਬ) ਨਹੀਂ ਹੈ।੨।
ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।
ਅਸਮਾਨ ਿਮ੍ਯ੍ਯਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥
ਦਸਮ ਦੁਆਰਾ ਅੰਦਰ ਬੈਕੁੰਠੀ ਆਨੰਦ ਦੀ ਨਦੀ ਵਗਦੀ ਹੈ। ਤੈਨੂੰ ਇਸ ਵਿੱਚ ਇਸ਼ਨਾਨ ਕਰਨਾ ਚਾਹੀਦਾ ਹੈ। ਤੂੰ ਹਮੇਸ਼ਾਂ ਹੀ ਸੁਆਮੀ ਦੀ ਸੇਵਾ ਕਮਾ। ਉਹ ਐਨਕਾ ਲਾ ਕੇ ਤੂੰ ਉਸ ਨੂੰ ਹਰ ਜਗ੍ਹਾ ਹਾਜ਼ਰ ਨਾਜ਼ਰ ਵੇਖ।
ਅਸਮਾਨ = ਅਕਾਸ਼, ਦਸਮ ਦੁਆਰ, ਅੰਤਹਕਰਨ, ਮਨ। ਮ੍ਯ੍ਯਿਾਨੇ = ਮਿਆਨੇ, ਅੰਦਰ। ਲਹੰਗ = ਲੰਘਦਾ ਹੈ, ਵਗਦਾ ਹੈ। ਦਰੀਆ = (ਸਰਬ-ਵਿਆਪਕ ਪ੍ਰਭੂ-ਰੂਪ) ਨਦੀ। ਗੁਸਲ = ਇਸ਼ਨਾਨ। ਕਰਦਨ ਬੂਦ = {ਕਰਦਨੀ ਬੂਦ} ਕਰਨਾ ਚਾਹੀਦਾ ਸੀ। ਫਕਰੁ = ਫ਼ਕੀਰੀ, ਬੰਦਗੀ ਵਾਲਾ ਜੀਵਨ। ਚਸਮੇ = ਐਨਕਾਂ। ਜਹ ਤਹਾ = ਹਰ ਥਾਂ।੩।
(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ।੩।
ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
ਪ੍ਰਭੂ ਪਵਿੱਤਰਾਂ ਦਾ ਪਰਮ ਪਵਿਤਰ ਹੈ। ਤੂੰ ਤਾਂ ਸੰਦੇਹ ਕਰੇ ਜੇਕਰ ਓਹੀ ਜਾਣਦਾ ਹੈ, ਜੋ ਇਹ ਸਾਰਾ ਕੁਝ ਕਰਦਾ ਹੈ। ਕਬੀਰ ਰਹਿਮਤ, ਰਹੀਮ ਸੁਆਮੀ ਪਾਸੋਂ ਉਤਪੰਨ ਹੁੰਦੀ ਹੈ। ਕੇਵਲ ਓਹੀ ਜਾਣਦਾ ਹੈ, ਜੋ ਇਹ ਸਾਰਾ ਕੁਛ ਕਰਦਾ ਹੈ।
ਅਲਾਹ = ਅੱਲਾਹ, ਰੱਬ। ਪਾਕੰ ਪਾਕ = ਪਵਿੱਤਰ ਤੋਂ ਪਵਿੱਤਰ, ਸਭ ਤੋਂ ਪਵਿੱਤਰ। ਸਕ = ਸ਼ੱਕ, ਭਰਮ। ਕਰਉ = ਕਰਉਂ, ਮੈਂ ਕਰਾਂ। ਦੂਸਰ = (ਉਸ ਵਰਗਾ ਕੋਈ ਹੋਰ) ਦੂਜਾ। ਕਰਮੁ = ਬਖ਼ਸ਼ਸ਼। ਕਰੀਮ = ਬਖ਼ਸ਼ਸ਼ ਕਰਨ ਵਾਲਾ। ਉਹੁ = ਉਹ ਪ੍ਰਭੂ। ਸੋਇ = ਉਹ ਮਨੁੱਖ (ਜਿਸ ਉੱਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ)।੪।
ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧। ❁ ਸ਼ਬਦ ਦਾ ਭਾਵ: ਦੂਜਿਆਂ ਦੀਆਂ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਿਆਂ ਮਨ ਵਿਚ ਸ਼ਾਂਤੀ ਨਹੀਂ ਹੋ ਸਕਦੀ। ਅੰਦਰ-ਵੱਸਦੇ ਰੱਬ ਦੀ ਬੰਦਗੀ ਕਰੋ, ਸਾਰੀ ਖ਼ਲਕਤ ਵਿਚ ਦਿੱਸ ਪਏਗਾ। ❀ ਨੋਟ: ਇਸ ਸ਼ਬਦ ਦੇ ਦੂਜੇ ਬੰਦ ਦੇ ਲਫ਼ਜ਼ 'ਬਾਦੁ' ਤੇ 'ਸਿਆਮ ਮੂਰਤਿ' ਤੋਂ ਇਉਂ ਪ੍ਰਤੀਤ ਹੁੰਦਾ ਹੈ ਕਿ ਕਬੀਰ ਜੀ ਕਿਸੇ ਕਾਜ਼ੀ ਤੇ ਪੰਡਿਤ ਦੀ ਬਹਿਸ ਨੂੰ ਨਾ-ਪਸੰਦ ਕਰਦੇ ਹੋਏ ਇਹ ਸ਼ਬਦ ਉਚਾਰ ਰਹੇ ਹਨ। ਬਹਿਸਾਂ ਵਿਚ ਆਮ ਤੌਰ ਤੇ ਇਕ-ਦੂਜੇ ਦੇ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਣ ਦੇ ਜਤਨ ਕੀਤੇ ਜਾਂਦੇ ਹਨ, ਦੂਜੇ ਮਤ ਨੂੰ ਝੂਠਾ ਸਾਬਤ ਕਰਨ ਦੀ ਕੋਸ਼ਸ਼ ਕੀਤੀ ਜਾਂਦੀ ਹੈ। ਪਰ ਬਹਿਸ ਕਰਨ ਵਾਲੇ ਨੂੰ ਪੁੱਛੋ ਕਿ ਕਦੇ ਇਸ ਵਿਚੋਂ ਦਿਲ ਨੂੰ ਭੀ ਕੋਈ ਸ਼ਾਂਤੀ ਹਾਸਲ ਹੋਈ ਹੈ? ਕੋਈ ਆਖਦਾ ਹੈ ਰੱਬ ਸਤਵੇਂ ਅਸਮਾਨ ਤੇ ਹੈ, ਕੋਈ ਆਖਦਾ ਹੈ ਕ੍ਰਿਸ਼ਨ ਜੀ ਦੀ ਮੂਰਤੀ ਹੀ ਪਰਮਾਤਮਾ ਹੈ; ਪਰ ਇਹ ਭੇਤ ਬੰਦਗੀ ਕਰਨ ਵਾਲੇ ਨੂੰ ਸਮਝ ਵਿਚ ਆਉਂਦਾ ਹੈ ਕਿ ਪਰਮਾਤਮਾ ਖ਼ਲਕਤ ਵਿਚ ਵੱਸਦਾ ਹੈ, ਪਰਮਾਤਮਾ ਹਰ ਥਾਂ ਮੌਜੂਦ ਹੈ।੪।
Read more wonderful messages at: http://www.ArdasHukamnama.com and be Blessed.All the Kirtan you hear on these pages can be obtained from http://www.KirtanShop.comIf you find this service Helpful to You, please Donate any amount you like to Help Us keep it going for many more years to come. A Heartfelt Thank You for your Kind generosity. May Guru Ji Bless You in Everyway.
No comments:
Post a Comment