
4th Sep 2010, Hukamnama, Golden Temple, Amritsar
Turn away, O my mind, turn away. Turn away from the faithless cynic. False is the love of the false one; break the ties, O my mind, and your ties shall be broken. Break your ties with the faithless cynic. || 1 || Pause || One who enters a house filled with soot is blackened. Run far away from such people! One who meets the Guru escapes from the bondage of the three dispositions. || 1 || I beg this blessing of You, O Merciful Lord, ocean of mercy — please, don’t bring me face to face with the faithless cynics. Make servant Nanak the slave of Your slave; let his head roll in the dust under the feet of the Holy. || 2 || 4 || 37 ||
Saturday, 20th Bhaadon (Samvat 542 Nanakshahi) (Ang: 535)
ਦੇਵਗੰਧਾਰੀ ਮਹਲਾ ੫ ॥
देवगंधारी महला ५ ॥
Ḏevganḏẖārī mėhlā 5.
Dayv-Gandhaaree, Fifth Mehl:
ਉਲਟੀ ਰੇ ਮਨ ਉਲਟੀ ਰੇ ॥
उलटी रे मन उलटी रे ॥
Ultī re man ultī re.
Turn away, O my mind, turn away.
ਸਾਕਤ ਸਿਉ ਕਰਿ ਉਲਟੀ ਰੇ ॥
साकत सिउ करि उलटी रे ॥
Sākaṯ si▫o kar ultī re.
Turn away from the faithless cynic.
ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥
झूठै की रे झूठु परीति छुटकी रे मन छुटकी रे साकत संगि न छुटकी रे ॥१॥ रहाउ ॥
Jẖūṯẖai kī re jẖūṯẖ parīṯ cẖẖutkī re man cẖẖutkī re sākaṯ sang na cẖẖutkī re. ||1|| rahā▫o.
False is the love of the false one; break the ties, O my mind, and your ties shall be broken. Break your ties with the faithless cynic. ||1||Pause||
ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥
जिउ काजर भरि मंदरु राखिओ जो पैसै कालूखी रे ॥
Ji▫o kājar bẖar manḏar rākẖi▫o jo paisai kālūkẖī re.
One who enters a house filled with soot is blackened.
ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥
दूरहु ही ते भागि गइओ है जिसु गुर मिलि छुटकी त्रिकुटी रे ॥१॥
Ḏẖūrahu hī ṯe bẖāg ga▫i▫o hai jis gur mil cẖẖutkī ṯarikutī re. ||1||
Run far away from such people! One who meets the Guru escapes from the bondage of the three dispositions. ||1||
ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥
मागउ दानु क्रिपाल क्रिपा निधि मेरा मुखु साकत संगि न जुटसी रे ॥
Māga▫o ḏān kirpāl kirpā niḏẖ merā mukẖ sākaṯ sang na jutsī re.
I beg this blessing of You, O Merciful Lord, ocean of mercy - please, don't bring me face to face with the faithless cynics.
ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥
जन नानक दास दास को करीअहु मेरा मूंडु साध पगा हेठि रुलसी रे ॥२॥४॥३७॥
Jan Nānak ḏās ḏās ko karī▫ahu merā mūnd sāḏẖ pagā heṯẖ rulsī re. ||2||4||37||
Make servant Nanak the slave of Your slave; let his head roll in the dust under the feet of the Holy. ||2||4||37||
ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥
ਦੇਵ ਗੰਧਾਰੀ ਪੰਜਵੀਂ ਪਾਤਿਸ਼ਾਹੀ। ਮੁੜ ਪਉ ਹੇ! ਹੇ ਮੇਰੀ ਜਿੰਦੜੀਏ! ਮੁੜ ਪਉ। ਓ, ਅਧਰਮੀਆਂ ਵੱਲੋਂ ਮੁੜ ਪਉ। ਹੇ, ਕੂੜਾ ਹੈ ਪਿਆਰ ਕੂੜੇ ਪੁਰਸ਼ ਦਾ, ਇਸ ਨੂੰ ਤਿਆਗ ਦੇ। ਹੇ ਮੇਰੀ ਜਿੰਦੜੀਏ! ਅਤੇ ਤੂੰ ਖਲਾਸੀ ਪਾ ਲਵਨੂੰਗੀ। ਮਾਇਆ ਦੇ ਉਪਾਸ਼ਕ ਦੀ ਸੰਗਤ ਅੰਦਰ ਤੇਰਾ ਛੁਟਕਾਰਾ ਨਹੀਂ ਹੋਣਾ। ਠਹਿਰਾਉ।
ਉਲਟੀ = ਉਲਟਾ ਲੈ, ਪਰਤਾਅ ਲੈ। ਸਿਉ = ਨਾਲ, ਨਾਲੋਂ। ਸਾਕਤ = ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ। ਰੇ = ਹੇ ਮਨ! ਛੁਟਕੀ ਛੁਟਕੀ = ਜ਼ਰੂਰ ਟੁੱਟ ਜਾਂਦੀ ਹੈ। ਸਾਕਤ ਸੰਗਿ = ਸਾਕਤ ਦੀ ਸੰਗਤਿ ਵਿਚ। ਨ ਛੁਟਕੀ = ਵਿਕਾਰਾਂ ਵਲੋਂ ਖ਼ਲਾਸੀ ਨਹੀਂ ਹੁੰਦੀ।੧।ਰਹਾਉ।
ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ। ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ। ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ।੧।ਰਹਾਉ।
ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥
ਜਿਸ ਤਰ੍ਹਾਂ ਕੋਈ ਭੀ ਜੋ ਕਾਲਖ ਨਾਲ ਪੂਰੇ ਹੋਏ ਘਰ ਅੰਦਰ ਵੜਦਾ ਹੈ, ਕਾਲਾ ਹੋ ਜਾਂਦਾ ਹੈ, ਉਸੇ ਤਰ੍ਹਾਂ ਦਾ ਹੀ ਹੈ, ਉਹ ਇਨਸਾਨ ਜੋ ਅਧਰਮੀ ਦੀ ਸੰਗਤ ਕਰਦਾ ਹੈ। ਜੋ ਗੁਰਾਂ ਨੂੰ ਮਿਲ ਪੈਂਦਾ ਹੈ, ਉਹ ਤਿੰਨਾਂ ਗੁਣਾਂ ਦੀ ਕੈਦ ਤੋਂ ਬੱਚ ਜਾਂਦਾ ਹੈ। ਉਹ ਮਾੜੀ ਸੰਗਤ ਤੋਂ ਦੂਰੋਂ ਹੀ ਭੱਜ ਜਾਂਦਾ ਹੈ।
ਕਾਜਰ = ਕੱਜਲ, ਕਾਲਖ। ਭਰਿ = ਭਰ ਕੇ। ਮੰਦਰੁ = ਘਰ। ਜੋ ਪੈਸੇ = ਜੇਹੜਾ ਮਨੁੱਖ (ਉਸ ਵਿਚ) ਪਏਗਾ। ਕਾਲੂਖੀ = ਕਾਲਖ-ਭਰਿਆ। ਗੁਰ ਮਿਲਿ = ਗੁਰੂ ਨੂੰ ਮਿਲ ਕੇ। ਜਿਸੁ ਤ੍ਰਿਕੁਟੀ = ਜਿਸ ਮਨੁੱਖ ਦੀ ਤ੍ਰਿਊੜੀ। ਤ੍ਰਿਕੁਟੀ = {ਤ੍ਰਿ = ਤਿੰਨ। ਕੁਟੀ = ਵਿੰਗੀ ਲਕੀਰ} ਮੱਥੇ ਦੀਆਂ ਤਿੰਨ ਵਿੰਗੀਆਂ ਲਕੀਰਾਂ; ਤ੍ਰਿਊੜੀ, ਅੰਦਰਲੀ ਖਿੱਝ।੧।
ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ)। ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ।੧।
ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥
ਹੇ ਮਿਹਰਬਾਨ ਮਾਲਕ! ਰਹਿਮਤ ਦੇ ਸਮੁੰਦਰ ਮੈਂ ਤੇਰੇ ਪਾਸੋਂ ਇਹ ਦਾਤ ਮੰਗਦਾ ਹਾਂ ਕਿ ਮੈਨੂੰ ਮਾਇਆ ਦੇ ਉਪਾਸ਼ਕ ਤੇ ਆਮ੍ਹੋ ਸਾਹਮਣੇ ਨਾਂ ਕਰੀ। ਦਾਸ ਨਾਨਕ ਨੂੰ ਆਪਣੇ ਸੇਵਕ ਦਾ ਸੇਵਕ ਬਣਾ ਦੇ, ਹੇ ਸਾਹਿਬ! ਰੱਬ ਕਰੇ ਉਸ ਦਾ ਸਿਰ ਸਾਧੂਆਂ ਦੇ ਪੈਰਾਂ ਹੇਠ ਰੁਲੇ।
ਮਾਗਉ = ਮਾਗਉਂ, ਮੈਂ ਮੰਗਦਾ ਹਾਂ। ਕ੍ਰਿਪਾਲ = ਹੇ ਕਿਰਪਾ ਦੇ ਘਰ! ਕ੍ਰਿਪਾਨਿਧਿ = ਹੇ ਕਿਰਪਾ ਦੇ ਖ਼ਜ਼ਾਨੇ! ਨ ਜੁਟਸੀ = ਨਾਹ ਜੁੜੇ। ਕੋ = ਦਾ। ਮੂੰਡੁ = ਸਿਰ। ਪਗ = ਪੈਰ।੨।
ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ। ਹੇ ਦਾਸ ਨਾਨਕ! (ਆਖ-ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ।੨।੪।੩੭।
Read more wonderful messages at: http://www.ArdasHukamnama.com and be Blessed.All the Kirtan you hear on these pages can be obtained from http://www.KirtanShop.comIf you find this service Helpful to You, please Donate any amount you like to Help Us keep it going for many more years to come. A Heartfelt Thank You for your Kind generosity. May Guru Ji Bless You in Everyway.
No comments:
Post a Comment